ਭਾਰਤ ਅਤੇ ਪਾਕਿਸਤਾਨ ਵਿਚਾਲੇ ਇਸ ਸਮੇ ਵਿਵਾਦ ਦੇ ਚਲਦਿਆਂ ਸਰਹੱਦੀ ਜ਼ਿਲ੍ਹਿਆਂ ਦੇ ਕਈ ਪਿੰਡਾਂ ਨੂੰ ਲੋਕਾਂ ਵੱਲੋਂ ਖਾਲੀ ਕਰ ਦਿੱਤਾ ਗਿਆ ਹੈ, ਲਗਾਤਾਰ ਲੋਕ ਲੋਕ ਆਪਣੀਂ ਜਾਂ ਬਚਾਉਣ ਲਈ ਪਿੰਡਾਂ ਨੂੰ ਖਾਲੀ ਕਰਦੇ ਹੋਏ ਨਜ਼ਰ ਆ ਰਹੇ ਹਨ। ਜਿਸਦੇ ਦਰਮਿਆਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਜਾਰੀ ਕੀਤਾ ਹੈ, ਉਹਨਾਂ ਨੇ ਕਿਹਾ ਕਿ ਖਾਲੀ ਹੋ ਚੁੱਕੇ ਪਿੰਡਾਂ ਦੇ ਗੁਰੂਦੁਆਰਾ ਸਾਹਿਬਾਨ ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੁਰੱਖਿਅਤ ਥਾਂਵਾਂ ਤੇ ਪਹੁੰਚਾਏ ਜਾਣ। ਇਹ ਜਿੰਮੇਵਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੈ ਜਿਸਨੂੰ ਕਮੇਟੀ ਵਲੋਂ ਨਿਭਾਣੀ ਚਾਹਿਦੀ ਹੈ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੰਘ ਸਾਹਿਬ ਨੇ ਕਿਹਾ ਕਿ ਸਰਹੱਦੀ ਖੇਤਰ ਦੀਆਂ ਸਿੱਖ ਜਥੇਬੰਦੀਆਂ ਨੂੰ ਵੀ ਜਿੱਥੇ ਇਸ ਕਾਰਜ ਲਈ ਸਹਿਯੋਗ ਦੇਣਾ ਚਾਹੀਦਾ ਹੈ ਓਥੇ ਸਰਕਾਰਾਂ ਨੂੰ ਚਾਹੀਦਾ ਹੈ ਕਿ ਸਰਹੱਦੀ ਖੇਤਰਾਂ ਦੇ ਸਾਰੇ ਹੀ ਧਾਰਮਿਕ ਸਥਾਨਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।
India Pakistan War ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸੁਰੱਖਿਅਤ ਥਾਵਾਂ ਤੇ ਲੈਕੇ ਜਾਣ ਦੇ ਹੁਕਮ।

