
ਭਾਰਤ ਅਤੇ ਪਾਕਿਸਤਾਨ ਦਰਮਿਆਨ ਚੱਲ ਰਹੇ ਯੁੱਧ ਦੇ ਚਲਦਿਆ ਲੁਧਿਆਣਾ ਦੇ ਪ੍ਰਸ਼ਾਸਨ ਵਲੋਂ ਲੁਧਿਆਣਾ ਦੇ ਸਕੂਲਾਂ ਨੂੰ ਲੈਕੇ ਵੱਡਾ ਫੈਸਲਾ ਲਿਆ ਗਿਆ ਹੈ। ਲੁਧਿਆਣਾ ਦੇ ਡੀਸੀ ਹਿਮਾਂਸ਼ੂ ਜੈਨ ਵੱਲੋਂ ਐਲਾਨ ਕੀਤਾ ਗਿਆ ਹੈ ਕਿ 9 ਅਤੇ 10 ਮਈ ਨੂੰ ਲੁਧਿਆਣਾ ਜ਼ਿਲ੍ਹੇ ਦੇ ਸਾਰੇ ਸਕੂਲ ਅਤੇ ਕਾਲਜ ਬੰਦ ਰਹਿਣਗੇ। ਦੱਸ ਦਈਏ ਕਿ ਭਾਰਤ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਅਦੇਸ਼ਾਂ ਅਨੁਸਾਰ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੰਕਟਕਾਲ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਐਕਟ, 1968 ਅਧੀਨ “ਮੌਕ ਡਰਿੱਲ” ਕੀਤੀਆਂ ਜਾ ਰਹੀਆਂ ਹਨ। ਜਿਸ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਅੰਮ੍ਰਿਤਸਰ ਦੀ ਹਦੂਦ ਵਿੱਚ ਆਉਂਦੇ ਸਮੂਹ ਸਰਕਾਰੀ/ਪ੍ਰਾਈਵੇਟ/ਏਡਿਡ ਸਕੂਲ/ਕਾਲਜ/ਵਿੱਦਿਅਕ ਅਦਾਰੇ ਮਿਤੀ 09.05.2025 ਤੋਂ 11.05.2025 ਤੱਕ ਬੰਦ ਰਹਿਣਗੇ। ਇਹ ਹੁਕਮ ਤੁਰੰਤ ਲਾਗੂ ਹੋਣਗੇ। ਜਿਲ੍ਹਾ ਸਿੱਖਿਆ ਅਫਸਰ ਅੰਮ੍ਰਿਤਸਰ ਇਨ੍ਹਾਂ ਹੁਕਮਾਂ ਦੀ ਪਾਲਣਾਂ ਯਕੀਨੀ ਬਨਾਉਣਗੇ। ਇਸ ਤੋਂ ਪਹਿਲਾਂ ਤਰਨ ਤਰਨ ਜ਼ਿਲ੍ਹੇ ਵਿੱਚ ਵੀ ਛੁੱਟੀਆਂ ਵਧਾ ਦਿੱਤੀਆਂ ਸਨ। ਨਾਜ਼ੁਕ ਹਾਲਾਤਾਂ ਦੇ ਮੱਦੇਨਜ਼ਰ ਸਮੂਹ ਸਰਕਾਰੀ /ਏਡਿਡ/ਪ੍ਰਾਈਵੇਟ ਸਕੂਲਾਂ ਵਿਚ ਮਿਤੀ 08/05/2025 ਤੋਂ 11/05/2025 ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ। ਜ਼ਿਲ੍ਹੇ ਦੇ ਸਾਰੇ ਸਰਕਾਰੀ /ਏਡਿਡ/ਪ੍ਰਾਈਵੇਟ ਸਕੂਲ ਬੰਦ ਰਹਿਣਗੇ। ਇਸ ਸਬੰਧੀ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਨੇ ਆਦੇਸ਼ ਜਾਰੀ ਕਰ ਦਿੱਤੇ ਹਨ। ਇਹ ਫੈਸਲਾ ਡਿਪਟੀ ਕਮਿਸ਼ਨਰ ਵੱਲੋਂ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਹੈ।

