Water Issue : BBMB ਨੇ ਪੰਜਾਬ ਸਰਕਾਰ ਵਿਰੁੱਧ ਮਾਣਹਾਨੀ ਪਟੀਸ਼ਨ ਕੀਤੀ ਦਾਇਰ।

ਪੰਜਾਬ ਅਤੇ ਹਰਿਆਣਾ ਦੇ ਵਿਚਕਾਰ ਪਾਣੀ ਨੂੰ ਲੈਕੇ ਵਿਵਾਦ ਭੱਖਦਾ ਹੋਇਆ ਨਜ਼ਰ ਆ ਰਿਹਾ ਹੈ। ਜਿਸਦੇ ਚਲਦੇ BBMB ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜਾ ਖੜਕਾਇਆ ਹੈ। BBMB ਨੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਿਚ ਪੰਜਾਬ ਸਰਕਾਰ ਵਿਰੁੱਧ ਮਾਣਹਾਨੀ ਪਟੀਸ਼ਨ ਦਰਜ ਕੀਤੀ ਹੈ। BBMB ਨੇ ਦਾਅਵਾ ਕੀਤਾ ਕਿ ਹਾਈ ਕੋਰਟ ਦੇ ਹੁਕਮਾਂ ਤੋ ਬਾਅਦ ਵੀ ਪੰਜਾਬ ਪੁਲਿਸ ਨੇ ਭਾਖੜਾ ਤੋਂ ਪਾਣੀ ਛੱਡਣ ਦੀ ਇਜਾਜ਼ਤ ਨਹੀਂ ਦਿੱਤੀ। ਪਟੀਸ਼ਨ ਵਿੱਚ ਪੰਜਾਬ ਦੇ ਮੁੱਖ ਸਕੱਤਰ, ਡੀਜੀਪੀ ਅਤੇ ਕੈਬਨਿਟ ਮੰਤਰੀ ਹਰਜੋਤ ਬੈਂਸ ‘ਤੇ ਬੀਬੀਐਮਬੀ ਅਧਿਕਾਰੀਆਂ ਨੂੰ ਬੰਧਕ ਬਣਾਉਣ ਵਿੱਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਗਿਆ ਹੈ। ਇਸ ਮਾਮਲੇ ਦੀ ਸੁਣਵਾਈ ਕੱਲ੍ਹ ਹਾਈ ਕੋਰਟ ਵਿੱਚ ਹੋਵੇਗੀ। ਇਸ ਤੋਂ ਪਹਿਲਾਂ, ਵੀਰਵਾਰ ਸਵੇਰੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਨੰਗਲ ਦੇ ਭਾਖੜਾ ਡੈਮ ‘ਤੇ ਹੰਗਾਮਾ ਕੀਤਾ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਇੱਥੇ ਪਹੁੰਚੇ ਅਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਕੀਤਾ। ਉਨ੍ਹਾਂ ਨੇ ਦੋਸ਼ ਲਾਇਆ ਕਿ ਬੀਬੀਐਮਬੀ ਦੇ ਇੱਕ ਅਧਿਕਾਰੀ ਨੇ ਜ਼ਬਰਦਸਤੀ ਪਾਣੀ ਛੱਡਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਪੁਲਿਸ ਨੇ ਅਧਿਕਾਰੀ ਨੂੰ ਹਿਰਾਸਤ ਵਿੱਚ ਲੈ ਲਿਆ। ਉੱਥੇ ਹੀ ਸਵੇਰੇ BBMB ਦੇ ਚੇਅਰਮੈਨ ਮਨੋਜ ਤ੍ਰਿਪਾਠੀ ਵੀ ਭਾਖੜਾ ਨੰਗਲ ਡੈਮ ਪਹੁੰਚੇ, ਪਰ ਉਨ੍ਹਾਂ ਨੂੰ ਡੈਮ ਵਿੱਚ ਨਹੀਂ ਜਾਣ ਦਿੱਤਾ ਗਿਆ। ਇਸ ਤੋਂ ਬਾਅਦ ਉਹ ਸਤਲੁਜ ਭਵਨ ਪਹੁੰਚੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਆਪਣੇ ਸਮਰਥਕਾਂ ਨਾਲ ਪਹੁੰਚੇ ਅਤੇ ਇਮਾਰਤ ਦੇ ਮੁੱਖ ਗੇਟ ਨੂੰ ਤਾਲਾ ਲਗਾ ਦਿੱਤਾ। ਦੁਪਹਿਰ ਵੇਲੇ ਡੀਆਈਜੀ ਹਰਚਰਨ ਭੁੱਲਰ ਪਹੁੰਚੇ ਅਤੇ ਕਿਸੇ ਤਰ੍ਹਾਂ ਚੇਅਰਮੈਨ ਨੂੰ ਉੱਥੋਂ ਬਾਹਰ ਕੱਢਿਆ। ਹੰਗਾਮੇ ਦੀ ਜਾਣਕਾਰੀ ਮਿਲਣ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਮਾਨ ਡੈਮ ‘ਤੇ ਪਹੁੰਚੇ। ਉਨ੍ਹਾਂ ਨੇ ਕਿਹਾ- ਚੇਅਰਮੈਨ ਬਿਨਾਂ ਕਿਸੇ ਜਾਣਕਾਰੀ ਦੇ ਡੈਮ ਪਹੁੰਚ ਗਏ। ਪੰਜਾਬ ਤੋਂ 200 ਕਿਊਸਿਕ ਪਾਣੀ ਰੋਕ ਕੇ ਹਰਿਆਣਾ ਨੂੰ ਦਿੱਤਾ ਗਿਆ। ਚੇਅਰਮੈਨ ਨੂੰ ਕਿਹਾ ਗਿਆ ਕਿ ਤੁਹਾਡੇ ਕੋਲ ਅਜਿਹਾ ਅਧਿਕਾਰ ਨਹੀਂ ਹੈ। ਇਸ ਤੋਂ ਬਾਅਦ ਪੰਜਾਬ ਨੂੰ ਪਾਣੀ ਦੀ ਸਪਲਾਈ ਸ਼ੁਰੂ ਕਰ ਦਿੱਤੀ ਗਈ ਹੈ। ਹਾਈ ਕੋਰਟ ਨੇ 2 ਤਰੀਕ ਨੂੰ ਕੇਂਦਰ ਸਰਕਾਰ ਦੇ ਗ੍ਰਹਿ ਸਕੱਤਰ ਦੇ ਹੁਕਮਾਂ ‘ਤੇ ਕਾਰਵਾਈ ਕਰਨ ਦਾ ਹੁਕਮ ਦਿੱਤਾ। ਇਸ ਵਿੱਚ ਅਜਿਹਾ ਕੁਝ ਵੀ ਅਜਿਹਾ ਨਹੀਂ ਹੈ ਜੋ ਪਾਣੀ ਦੇਵੇ। ਮੀਟਿੰਗ ਤੋਂ ਬਾਅਦ ਇੱਕ ਪ੍ਰੈਸ ਨੋਟ ਜਾਰੀ ਕੀਤਾ ਗਿਆ ਕਿ ਹਰਿਆਣਾ ਤੋਂ 4500 ਕਿਊਸਿਕ ਵਾਧੂ ਪਾਣੀ ਛੱਡਣ ‘ਤੇ ਵਿਚਾਰ ਕੀਤਾ ਜਾਵੇ। ਇਹ ਕੋਈ ਹੁਕਮ ਨਹੀਂ ਹੈ, ਸਗੋਂ ਇੱਕ ਪ੍ਰੈਸ ਰਿਲੀਜ਼ ਹੈ। ਜਦੋਂ ਇਸ ਬਾਰੇ ਚੇਅਰਮੈਨ ਨੂੰ ਇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕੋਲ ਕੋਈ ਜਵਾਬ ਨਹੀਂ ਸੀ।

IPunjabTv Digital Media

Leave a Reply

Your email address will not be published. Required fields are marked *