Headlines

Rana ਬਲਾਚੋਰੀਆ Murder Case : ਪੁਲਿਸ ਨੇ ਕੀਤੇ ਇਹਮ ਖੁਲਾਸੇ, Rana Murder Case ਦਾ Sidhu Moose Wala ਦੇ Murder ਨਾਲ ਕੋਈ ਲੈਣਾ ਦੇਣਾ ਨਹੀਂ ਹੈ

ਮੋਹਾਲੀ ਦੇ ਪਿੰਡ ਸੋਹਣਾ ਵਿਖੇ ਹੋ ਰਹੇ ਇਕ ਕਬੱਡੀ ਕੱਪ ਵਿਚ ਸੋਮਵਾਰ ਸ਼ਾਮੀਂ ਕਬੱਡੀ ਪ੍ਰਮੋਟਰ ਕੰਵਰ ਦਿਗਵਿਜੈ ਸਿੰਘ ਉਰਫ਼ ਰਾਣਾ ਬਲਾਚੌਰੀਆ ਦੇ ਕਤਲ ਕੇਸ ਵਿੱਚ ਮੁਹਾਲੀ ਪੁਲੀਸ ਨੇ ਸ਼ੂਟਰਾਂ ਦੀ ਪਛਾਣ ਕਰ ਲੈਣ ਦਾ ਦਾਅਵਾ ਕੀਤਾ ਹੈ। ਸ਼ੂਟਰਾਂ ਦੀ ਸ਼ਨਾਖਤ ਆਦਿੱਤਿਆ ਕਪੂਰ ਤੇ ਕਰਨ ਪਾਠਕ ਵਜੋਂ ਦੱਸੀ ਗਈ ਹੈ। ਮੁਹਾਲੀ ਪੁਲੀਸ ਨੇ ਸ਼ੂਟਰਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਮੁਹਾਲੀ ਦੇ ਐਸਐਸਪੀ ਹਰਮਨਦੀਪ ਸਿੰਘ ਹਾਂਸ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਦੋ ਸ਼ੂਟਰਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ ਜਦੋਂ ਕਿ ਉਨ੍ਹਾਂ ਨਾਲ ਇਸ ਵਾਰਦਾਤ ਵਿਚ ਇੱਕ ਹੋਰ ਵਿਅਕਤੀ ਸ਼ਾਮਲ ਸੀ। ਐੱਸਐੱਸਪੀ ਨੇ ਹਾਲਾਂਕਿ ਸਾਫ਼ ਕਰ ਦਿੱਤਾ ਕਿ ਇਸ ਘਟਨਾ ਦਾ ਸਿੱਧੂ ਮੂਸੇਵਾਲਾ ਦੇ ਕਾਤਲਾਂ ਜਾਂ ਘਟਨਾ ਨਾਲ ਕੋਈ ਸਬੰਧ ਨਹੀਂ ਹੈ ਤੇ ਨਾ ਹੀ ਰਾਣਾ ਬਲਾਚੌਰੀਆ ਦਾ ਕਿਸੇ ਵੀ ਤਰ੍ਹਾਂ ਦਾ ਕੋਈ ਅਪਰਾਧਿਕ ਰਿਕਾਰਡ ਸੀ। ਉਨ੍ਹਾਂ ਕਿਹਾ ਕਿ ਇਹ ਮਾਮਲਾ ਕਬੱਡੀ ਅਤੇ ਕਬੱਡੀ ਖਿਡਾਰੀਆਂ ਉੱਤੇ ਆਪਣੀ ਪਕੜ ਮਜ਼ਬੂਤ ਕਰਨ ਨਾਲ ਸਬੰਧਤ ਹੈ। ਇਸ ਕਤਲ ਕੇਸ ਵਿੱਚ ਟੋਨੀ ਬੱਲ ਅਤੇ ਲੱਕੀ ਪਟਿਆਲ ਨਾਂ ਦੇ ਦੋ ਗਰੋਹਾਂ, ਜੋ ਅੱਗੇ ਬੰਬੀਹਾ ਗੈਂਗ ਨਾਲ ਸਬੰਧ ਰੱਖਦੇ ਹਨ, ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਸ਼ੂਟਰ ਟੋਨੀ ਬੱਲ ਗਰੁੱਪ ਨਾਲ ਸਬੰਧਤ ਹਨ। ਇਨ੍ਹਾਂ ਵਿਚੋਂ ਅਦਿਤਿਆ ਕਪੂਰ ਉੱਤੇ 13 ਅਤੇ ਕਰਨ ਪਾਠਕ ਉੱਤੇ ਦੋ ਪਰਚੇ ਦਰਜ ਹਨ। ਉਹਨਾਂ ਨੇ ਦੱਸਿਆ ਕਿ ਦੋਵੇਂ ਸ਼ੂਟਰ ਅੰਮ੍ਰਿਤਸਰ ਦੇ ਵਸਨੀਕ ਹਨ ਅਤੇ ਮੋਹਾਲੀ ਪੁਲੀਸ ਵੱਲੋਂ ਇਨ੍ਹਾਂ ਦੀ ਗ੍ਰਿਫ਼ਤਾਰੀ ਲਈ 12 ਦੇ ਕਰੀਬ ਟੀਮਾਂ ਬਣਾ ਕੇ ਅੰਮ੍ਰਿਤਸਰ, ਦਿੱਲੀ ਅਤੇ ਹੋਰਨਾਂ ਥਾਵਾਂ ਉੱਤੇ ਭੇਜੀਆਂ ਗਈਆਂ ਹਨ। ਐੱਸਐੱਸਪੀ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਸ਼ੂਟਰ ਮੋਟਰਸਾਈਕਲ ਉੱਤੇ ਫਰਾਰ ਹੋਏ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਰਾਣਾ ਬਲਾਚੌਰੀਆ ਦੇ ਨਾਲ ਜਾ ਰਹੇ ਉਸ ਦੇ ਇੱਕ ਹੋਰ ਸਾਥੀ ਨੂੰ ਵੀ ਗੋਲੀ ਦੇ ਛਰੇ ਲੱਗੇ ਹਨ ,ਜਿਹੜਾ ਕਿ ਮੋਹਾਲੀ ਦੇ ਸਿਵਲ ਹਸਪਤਾਲ ਵਿੱਚ ਇਲਾਜ ਅਧੀਨ ਹੈ ਪਰ ਉਸ ਦੀ ਹਾਲਤ ਖਤਰੇ ਤੋਂ ਬਾਹਰ ਹੈ। ਐੱਸਐੱਸਪੀ ਨੇ ਕਿਹਾ ਕਿ ਰਾਣਾ ਬਲਾਚੌਰੀਆ ਨੂੰ ਕਿੰਨੀਆਂ ਗੋਲੀਆਂ ਲੱਗੀਆਂ ਇਸ ਦਾ ਪਤਾ ਉਸ ਦੇ ਚੱਲ ਰਹੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਲੱਗੇਗਾ। ਉਨ੍ਹਾਂ ਕਿਹਾ ਕਿ 30 ਬੋਰ ਦੇ ਪਿਸਟਲ ਨਾਲ ਗੋਲੀਆਂ ਚਲਾਈਆਂ ਗਈਆਂ। ਹਮਲੇ ਦੌਰਾਨ ਰਾਣਾ ਬਲਾਚੌਰੀਆ ਦਾ ਪਿਸਟਲ, ਚੇਨੀ, ਸੋਨੇ ਦਾ ਕੜਾ ਤੇ ਹੋਰ ਗਹਿਣੇ ਗਾਇਬ ਹੋਣ ਸਬੰਧੀ ਚੱਲ ਰਹੀ ਚਰਚਾ ਬਾਰੇ ਐਸਐਸਪੀ ਨੇ ਕਿਹਾ ਕਿ ਪੁਲੀਸ ਕੋਲ ਇਸ ਤਰ੍ਹਾਂ ਦੀ ਕੋਈ ਵੀ ਸ਼ਿਕਾਇਤ ਹਾਲੇ ਤੱਕ ਨਹੀਂ ਪਹੁੰਚੀ ਹੈ।

IPunjabTv Digital Media

Leave a Reply

Your email address will not be published. Required fields are marked *